AD

Type Here to Get Search Results !

ਕੋਹਾੜ ਨੂੰ ਦਿੱਤੀ ਜਾਵੇ ਹਲਕਾ ਸ਼ਾਹਕੋਟ ਤੋਂ ਟਿਕਟ- ਕਲਿਆਣ

ਸ਼ਾਹਕੋਟ, (ਮਿਹਰਜੋਤ ਸਿੰਘ) : 2022 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਹਕੋਟ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੂੰ ਟਿਕਟ ਦੇਣ ਦੀ ਅਕਾਲੀ ਆਗੂਆਂ ਨੇ ਮੰਗ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਜਥੇ. ਅਜੀਤ ਸਿੰਘ ਕੋਹਾੜ ਨੇ ਲੰਬਾ ਸਮਾਂ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪੋਤਰਾ ਬਚਿੱਤਰ ਸਿੰਘ ਕੋਹਾੜ ਹੀ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ ਤੇ ਉਸ ਦੀ ਅਗਵਾਈ ‘ਚ ਅਕਾਲੀ ਦਲ ਹਲਕੇ ‘ਚ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਚਿੱਤਰ ਸਿੰਘ ਕੋਹਾੜ ਨੂੰ ਆਗਾਮੀ ਵਿਧਾਨ ਸਭਾ ਚੋਣਾਂ ‘ਚ ਸ਼ਾਹਕੋਟ ਹਲਕੇ ਤੋਂ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ।

ਇਸ ਮੌਕੇ ਹਰਭਜਨ ਸਿੰਘ ਬਾਜਵਾ ਸਾਬਕਾ ਡਾਇਰੈਕਟਰ, ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਜੋਧਪੁਰੀ, ਮੱਖਣ ਸਿੰਘ ਬਾਜਵਾ, ਮੁਖਤਿਆਰ ਸਿੰਘ, ਗੁਰਮੇਲ ਸਿੰਘ, ਸੰਤੋਖ ਸਿੰਘ, ਗੁਰਬਖਸ਼ ਸਿੰਘ, ਜਸਵੀਰ ਸਿੰਘ, ਤੀਰਥ ਸਿੰਘ, ਜਸਪਾਲ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt