AD

Type Here to Get Search Results !

ਚੱਠਾ ਪਰਿਵਾਰ ਨੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਸਮਾਗਮ ਕਰਵਾਇਆ

ਸ਼ਾਹਕੋਟ, (ਮਿਹਰਜੋਤ ਸਿੰਘ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਭਾਜਪਾ ਮੰਤਰੀ ਦਾ ਵਿਰੋਧ ਕਰਦਿਆਂ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਚੱਠਾ ਤੇ ਬਲਦੇਵ ਸਿੰਘ ਚੱਠਾ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢੰਡੋਵਾਲ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਰਬਜੀਤ ਸਿੰਘ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਚੱਠਾ ਤੇ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ ਨੇ ਕਿਹਾ ਕਿ ਭਾਜਪਾ ਵੱਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੜਕ ਦੇ ਕੰਢੇ ਸ਼ਾਂਤਮਈ ਢੰਗ ਨਾਲ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾ ਰਹੇ ਸਨ ਤੇ ਕਿਸਾਨਾਂ ਦਾ ਇਹ ਸਿਰਫ ਸੰਕੇਤਕ ਵਿਰੋਧ ਸੀ ਪਰ ਮੰਤਰੀ ਦੇ ਪੁੱਤਰ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਜਿਸ ਕਾਰਨ 4 ਕਿਸਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਯੂਪੀ ਪੁਲਿਸ ਨੂੰ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ।

ਉੱਘੇ ਸਿੱਖ ਚਿੰਤਕ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਲੋਕਾਂ ਦਾ ਸੰਵਿਧਾਨਕ ਹੱਕ ਹੈ। ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਨਿਰਮਲ ਸਿੰਘ ਢੰਡੋਵਾਲ, ਗੁਰਦਿਆਲ ਸਿੰਘ ਚੱਠਾ ਯੂਕੇ, ਗੁਰਦੇਵ ਸਿੰਘ, ਸਰਬਜੀਤ ਸਿੰਘ ਖਹਿਰਾ, ਬਲਵਿੰਦਰ ਸਿੰਘ ਕਾਲਾ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ਲਖਵਿੰਦਰ ਸਿੰਘ ਲੱਖਾ, ਗੁਰਦੇਵ ਸਿੰਘ ਦੇਬੀ ਸਮੇਤ ਵੱਡੀ ਗਿਣਤੀ 'ਚ ਇਲਾਕ‍ਾ ਨਿਵਾਸੀ ਹਾਜਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt