AD

Type Here to Get Search Results !

BIG BREAKING : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, MLA ਹੋਈ ਕਾਂਗਰਸ ਪਾਰਟੀ 'ਚ ਸ਼ਾਮਲ

ਚੰਡੀਗੜ੍ਹ, (ਬਿਊਰੋ) : ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਰੁਪਿੰਦਰ ਕੌਰ ਰੂਬੀ ਨੇ ਕਾਂਗਰਸ ਦਾ ਪੱਲਾ ਫੜ੍ਹਿਆ। ਨਵਜੋਤ ਸਿੱਧੂ ਨੇ ਕਿਹਾ ਕਿ ਰੁਪਿੰਦਰ ਰੂਬੀ ਦਾ ਕਾਂਗਰਸ ਪਾਰਟੀ 'ਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।

ਰੁਪਿੰਦਰ ਰੂਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਤੇ ਕਰਨੀ 'ਚ ਬਹੁਤ ਫਰਕ ਹੈ। ਰੂਬੀ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ 'ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਆਮ ਆਦਮੀ ਪਾਰਟੀ 'ਚ ਪੰਜਾਬ ਦੀ ਗੱਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ 49 ਦਿਨਾਂ 'ਚ ਉਹ ਕੰਮ ਨਹੀਂ ਸੀ ਕਰ ਸਕੀ, ਜਿੰਨੇ ਕੰਮ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਕਾਂਗਰਸ ਸਰਕਾਰ ਨੇ ਪੰਜਾਬ 'ਚ ਕਰਕੇ ਵਿਖਾਇਆ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰੁਪਿੰਦਰ ਰੂਬੀ ਲੋਕਾਂ ਦੀ ਸੇਵਾ ਕਰਨ ਲਈ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਹਨ। ਪੰਜਾਬ 'ਚ ਆਮ ਲੋਕਾਂ ਦਾ ਰਾਜ ਸਥਾਪਤ ਹੋਇਆ ਹੈ ਤੇ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਰੂਬੀ ਨੂੰ ਕਾਂਗਰਸ 'ਚ ਸ਼ਾਮਲ ਹੋਣ 'ਤੇ ਵਧਾਈ ਦਿੱਤੀ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt