AD

Type Here to Get Search Results !

ਚੰਨੀ ਸਰਕਾਰ ਨੇ ਦਿੱਤਾ 'ਦੀਵਾਲੀ' ਦਾ ਤੋਹਫਾ, ਸਰਕਾਰੀ ਕਰਮਚਾਰੀਆਂ ਤੇ ਆਮ ਲੋਕਾਂ ਲਈ ਕੀਤੇ ਵੱਡੇ ਐਲਾਨ, ਅੱਜ ਤੋਂ ਹੀ ਹੁਕਮ ਹੋਣਗੇ ਲਾਗੂ

ਚੰਡੀਗੜ੍ਹ, (ਮਿਹਰਜੋਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ।

ਪ੍ਰੈੱਸ ਕਾਨਫਰੰਸ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਰਮਚਾਰੀਆਂ ਨੂੰ ਤੋਹਫਾ ਦਿੰਦਿਆਂ ਡੀ.ਏ 'ਚ 11 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਲਈ ਸੂਬਾ ਸਰਕਾਰ 440 ਕਰੋੜ ਰੁਪਏ ਹਰ ਮਹੀਨੇ ਜਿਆਦਾ ਖਰਚੇਗੀ।

ਸੂਬਾ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਨੇ ਬਿਜਲੀ ਬਿੱਲਾਂ 'ਚ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਬਿਜਲੀ ਦੇ ਸਾਰੇ ਰੇਟ 3 ਰੁਪਏ ਪ੍ਰਤੀ ਯੂਨਿਟ ਘੱਟ ਕਰਨ ਦਾ ਐਲਾਨ ਕੀਤਾ ਹੈ। 100 ਯੂਨਿਟ ਤੱਕ 1.19 ਰੁਪਏ ਪ੍ਰਤੀ ਯੂਨਿਟ ਬਿਜਲੀ, 100 ਤੋਂ 300 ਯੂਨਿਟ ਤੱਕ 4.10 ਰੁਪਏ ਅਤੇ 300 ਤੋਂ ਉੱਪਰ 5.76 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ। ਇਹ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt