ਚੰਡੀਗੜ੍ਹ, (ਬਿਊਰੋ) : ਕਾਂਗਰਸ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਪਾਰਟੀ ਹੋਵੇਗਾ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਖਫ਼ਾ ਚੱਲ ਰਹੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਆਖ ਚੁੱਕੇ ਸਨ ਕਿ ਉਹ ਹੁਣ ਕਿਸੇ ਕੀਮਤ ’ਤੇ ਕਾਂਗਰਸ ਦਾ ਹਿੱਸਾ ਨਹੀਂ ਰਹਿਣਗੇ। ਹਾਲਾਂਕਿ ਕੈਪਟਨ ਨੇ ਇਹ ਜ਼ਰੂਰ ਆਖਿਆ ਸੀ ਕਿ ਉਹ ਚੋਣਾਂ ਦੌਰਾਨ ਭਾਜਪਾ ਨਾਲ ਗਠਜੋੜ ਜ਼ਰੂਰ ਕਰ ਸਕਦੇ ਹਨ ਪਰ ਇਹ ਵੀ ਤਾਂ ਹੀ ਹੋਵੇਗਾ ਜੇਕਰ ਭਾਜਪਾ ਸਰਕਾਰ ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰਦੀ ਹੈ।