ਵੱਖ-ਵੱਖ ਆਗੂਆਂ ਨੇ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਕੀਤਾ ਯਾਦ
ਸਾਹਨੇਵਾਲ, (ਬਿਊਰੋ) : ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕਲਿਆਣ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰੇਰੂ ਸਾਹਿਬ ਪਾਤਿਸ਼ਾਹੀ ਦਸਵੀਂ ਸਾਹਨੇਵਾਲ ਵਿਖੇ ਹੋਇਆ। ਉਨ੍ਹਾਂ ਦੇ ਗ੍ਰਹਿ ਵਿਖੇ ਸਵੇਰੇ ਸ਼੍ਰੀ ਸਹਿਜ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਮੌਕੇ ਭਾਈ ਹੀਰਾ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਜਥੇ. ਸੰਤਾ ਸਿੰਘ ਉਮੈਦਪੁਰੀ ਸਾਬਕਾ ਚੇਅਰਮੈਨ ਐੱਸਐੱਸ ਬੋਰਡ, ਜਤਿੰਦਰਪਾਲ ਸਿੰਘ ਆਗੂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਲੁਧਿਆਣਾ ਦੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਨੇ ਕਲਿਆਣ ਸਿੰਘ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਵੱਲੋਂ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਚਾਣਨਾ ਪਾਇਆ। ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਤੇ ਤਖਤ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਸ਼ੋਕ ਸੰਦੇਸ਼ ਭਾਈ ਅਜਾਇਬ ਸਿੰਘ ਅਭਿਆਸੀ ਵੱਲੋਂ ਪੜ੍ਹ ਕੇ ਸੁਣਾਏ ਗਏ। ਗੁਰਦੁਆਰਾ ਰੇਰੂ ਸਾਹਿਬ ਤੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਦੀ ਪ੍ਰਬੰਧਕ ਕਮੇਟੀਆਂ ਵੱਲੋਂ ਸਵ. ਕਲਿਆਣ ਸਿੰਘ ਦੀ ਪਤਨੀ ਬੀਬੀ ਗੁਰਬਚਨ ਕੌਰ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਹਰਮਹਿੰਦਰ ਸਿੰਘ ਬੇਦੀ ਚਾਂਸਲਰ ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼, ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਭਾਈ ਪ੍ਰਭਜੀਤ ਸਿੰਘ ਘੋਲੀਆ ਸ਼ਾਹਕੋਟ, ਭਾਈ ਜਰਨੈਲ ਸਿੰਘ ਪ੍ਰਧਾਨ ਫੈਡਰੇਸ਼ਨ ਪਠਾਨਕੋਟ, ਨਵਪ੍ਰੀਤ ਸਿੰਘ, ਮਹਿਕਪ੍ਰੀਤ ਸਿੰਘ, ਪਾਲ ਸਿੰਘ, ਮੀਤ ਸਿੰਘ ਖੁਰਾਣਾ, ਜਸਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ, ਪਵਨ ਸਿੰਘ ਬਰੋਨੀ, ਜਸਵੰਤ ਸਿੰਘ ਮਿਗਲਾਨੀ, ਪੱਪੂ ਕੁਮਾਰ ਕਪਿਲਾ ਸਾਬਕਾ ਪ੍ਰਧਾਨ, ਗੁਰਦੀਪ ਸਿੰਘ ਟੋਨਾ ਪ੍ਰਧਾਨ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਡੇਹਲੋਂ ਰੋਡ, ਗੁਰਮੀਤ ਸਿੰਘ ਤਲਵਾੜ, ਕੁਲਵਿੰਦਰ ਸਿੰਘ ਕਾਲਾ ਕੌਂਸਲਰ, ਮਨਪ੍ਰੀਤ ਸਿੰਘ ਕਾਲੜਾ, ਹਜ਼ੂਰ ਸਿੰਘ, ਬਲਬੀਰ ਸਿੰਘ, ਜਸਬੀਰ ਸਿੰਘ, ਤਰਲੋਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅਕਾਊਟੈਂਟ ਜਤਿੰਦਰਪਾਲ ਸਿੰਘ, ਪ੍ਰੈੱਸ ਕਲੱਬ ਸ਼ਾਹਕੋਟ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਬੁਲਾਰੇ ਭਾਈ ਗੁਰਮਿੰਦਰ ਸਿੰਘ ਚਾਵਲਾ, ਸੀਏ ਕਵਲਨੈਨ ਸਿੰਘ ਅੰਮ੍ਰਿਤਸਰ, ਅਰਸ਼ਦੀਪ ਸਿੰਘ ਚਾਵਲਾ ਪਠਾਨਕੋਟ, ਮਿਹਰਜੋਤ ਸਿੰਘ ਸ਼ਾਹਕੋਟ, ਮਨਜੀਤ ਸਿੰਘ ਇਟਾਵਾ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਮਨਮੀਤ ਸਿੰਘ, ਗਗਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਗੁਨਪ੍ਰੀਤ ਸਿੰਘ, ਅਸ਼ਮੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।