AD

Type Here to Get Search Results !

ਨਵੀਆਂ ਵੋਟਾਂ ਬਣਾਉਣ ਤੇ ਸੁਧਾਈ ਲਈ ਪੋਲਿੰਗ ਬੂਥਾਂ ‘ਤੇ ਲੱਗਣਗੇ ਕੈਂਪ : ਐੱਸਡੀਐੱਮ ਸ਼ਾਹਕੋਟ

ਜਾਣਕਾਰੀ ਦਿੰਦੇ ਹੋਏ ਐੱਸਡੀਐੱਮ ਸ਼ਾਹਕੋਟ ਰਿਸ਼ਭ ਬਾਂਸਲ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਸ਼ਾਹਕੋਟ (032) ਵਿਚ 1 ਜਨਵਰੀ 2024 ਦੀ ਯੋਗਤਾ ਦੇ ਆਧਾਰ ‘ਤੇ 27 ਅਕਤੂਬਰ ਤੋਂ 9 ਦਸੰਬਰ ਤੱਕ ਵੋਟਰ ਸੂਚੀ ਦੀ ਸਰਸਰੀ ਸੁਧਾਈ ਕੀਤੀ ਜਾ ਰਹੀ ਹੈ। ਇਸ ਸਬੰਧੀ 4 ਨਵੰਬਰ, 5 ਨਵੰਬਰ, 2 ਦਸੰਬਰ ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ‘ਤੇ ਸਪੈਸ਼ਲ ਕੈਂਪ ਲਗਾਏ ਜਾਣਗੇ।

ਜਾਣਕਾਰੀ ਦਿੰਦਿਆਂ ਐੱਸਡੀਐੱਮ ਸ਼ਾਹਕੋਟ ਰਿਸ਼ਭ ਬਾਂਸਲ ਨੇ ਦੱਸਿਆ ਕਿ 27 ਅਕਤੂਬਰ ਨੂੰ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਐੱਸਡੀਐੱਮ ਦਫਤਰ ਵਿਖੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੁਧਾਈ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਵਸਨੀਕਾਂ ਜਿਨ੍ਹਾਂ ਦੀ ਵੋਟ ਨਹੀਂ ਬਣੀ ਹੋਈ, ਦੀ ਵੋਟ ਬਣਾਉਣਾ ਹੈ। ਵੋਟਰ ਸੂਚੀ ਵਿਚ ਪਹਿਲਾਂ ਬਣੀ ਹੋਈ ਵੋਟ ਵਿਚ ਕਿਸੇ ਵੀ ਤਰ੍ਹਾਂ ਦੀ ਗਲਤੀ, ਜੋ ਸਹੀ ਕਰਨ ਯੋਗ ਹੋਵੇ ਨੂੰ ਦਰੁਸਤ ਕਰਕੇ ਵੋਟਰ ਸੂਚੀ ਨੂੰ ਬਿਲਕੁਲ ਠੀਕ ਕਰਨਾ ਹੈ ਤਾਂ ਜੋ ਚੋਣਾਂ ਸਮੇਂ ਵੋਟਰ ਸੂਚੀ ਕਾਰਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨਿਰਧਾਰਤ ਸ਼ਡਿਊਲ ਸਬੰਧੀ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ/ਕਾਲਜਾਂ ਅਤੇ ਸੰਸਥਾਵਾਂ ਵਿਚ ਵੋਟਰ ਜਾਗਰੂਕਤਾ ਸਵੀਪ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt