ਸ਼ਮਸ਼ਾਨਘਾਟ ਵਿਖੇ ਹਾਜ਼ਰ ਵਿਧਾਇਕ ਲਾਡੀ ਸ਼ੇਰੋਵਾਲੀਆ, ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਭਾਈ ਪਾਲ ਸਿੰਘ ਫਰਾਂਸ, ਪ੍ਰਭਜੀਤ ਸਿੰਘ ਘੋਲੀਆ ਤੇ ਵੱਡੀ ਗਿਣਤੀ ‘ਚ ਸੰਗਤ।
ਸ਼ਾਹਕੋਟ,
(ਪੰਜਾਬ ਸੇਵਕ ਨਿਊਜ਼) : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪਿੰਡ ਢੰਡੋਵਾਲ ਦੇ ਹੈੱਡ ਗ੍ਰੰਥੀ ਭਾਈ
ਸਰਬਜੀਤ ਸਿੰਘ ਨੂੰ ਜੈਕਾਰਿਆਂ ਦੀ ਗੂੰਜ ਵਿਚ ਅੰਤਿਮ ਵਿਦਾਇਗੀ ਦਿੱਤੀ ਗਈ। ਵੱਡੀ ਗਿਣਤੀ ‘ਚ ਸਿਆਸੀ
ਪਾਰਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਾਈ ਸਰਬਜੀਤ
ਸਿੰਘ ਦੀ ਮ੍ਰਿਤਕ ਦੇਹ ‘ਤੇ ਦੁਸ਼ਾਲੇ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਗੁਰਦੁਆਰਾ
ਸਿੰਘ ਸਭਾ ਸ਼ਾਹਕੋਟ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆਂ ਵੱਲੋਂ ਅਰਦਾਸ ਕੀਤੀ ਗਈ। ਸਵ.
ਸਰਬਜੀਤ ਸਿੰਘ ਦੀ ਬੇਟੀ ਹਰਮਨਦੀਪ ਕੌਰ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ। ਲੋਕਾਂ ਵੱਲੋਂ ਸਤਿਕਾਰ
ਭੇਟ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਿੰਡ ਦੇ ਸ਼ਮਸ਼ਾਨਘਾਟ
ਵਿਖੇ ਲਿਜਾਇਆ ਗਿਆ। ਭਾਈ ਸਰਬਜੀਤ ਸਿੰਘ ਨਮਿਤ ਆਰੰਭ ਕੀਤੇ ਸ਼੍ਰੀ ਸਹਿਜ ਪਾਠ ਸਾਹਿਬ ਦਾ ਭੋਗ ਤੇ ਅੰਤਿਮ
ਅਰਦਾਸ 7 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਢੰਡੋਵਾਲ ਵਿਖੇ ਹੋਵੇਗੀ।
ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਕੌਮੀ ਇਨਸਾਫ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਤੇ ਸਰਪੰਚ ਸੁਰਿੰਦਰਜੀਤ ਸਿੰਘ ਚੱਠਾ, ਨੰਬਰਦਾਰ ਬਲਿਹਾਰ ਸਿੰਘ ਚੱਠਾ, ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ‘ਆਪ’ ਆਗੂ ਪਿੰਦਰ ਪੰਡੋਰੀ, ਸ਼੍ਰੀ ਅਨੰਦਪੁਰ ਸਾਹਿਬ ਸੇਵਾ ਸੁਸਾਇਟੀ ਦੇ ਆਗੂ ਸ਼ਰਨਜੀਤ ਸਿੰਘ ਖਾਲਸਾ, ਭਾਈ ਕਿਰਪਾਲ ਸਿੰਘ, ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਦੇ ਪ੍ਰਧਾਨ ਡਾ. ਅਰਵਿੰਦਰ ਸਿੰਘ, ਸਾਬਕਾ ਪ੍ਰਧਾਨ ਕੰਵਲਜੀਤ ਸਿੰਘ, ਹਰਬੰਸ ਸਿੰਘ, ਮੈਂਬਰ ਪੰਚਾਇਤ ਗੁਰਮੁੱਖ ਸਿੰਘ ਬਦੇਸ਼ਾ, ਮਨਿੰਦਰ ਸਿੰਘ ਬਦੇਸ਼ਾ, ਪਰਮਿੰਦਰ ਸਿੰਘ ਬਦੇਸ਼ਾ, ਸੁਖਜੀਤ ਸਿੰਘ ਝੀਤਾ, ਲਖਵਿੰਦਰ ਸਿੰਘ ਸੋਖੀ, ਸਾਬਕਾ ਸਰਪੰਚ ਸੁਰਜੀਤ ਸਿੰਘ, ਡਾ. ਬੀਆਰ ਅੰਬੇਡਕਰ ਆਰਮੀ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਕੰਤਾ, ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਬਲਵੰਤ ਸਿੰਘ, ਮਾਤਾ ਸਾਹਿਬ ਕੌਰ ਖਾਲਸਾ ਸਕੂਲ ਦੇ ਪ੍ਰਿੰਸੀਪਲ ਰੇਖਾ ਸ਼ਰਮਾ, ਸਕੂਲ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਨਗਿੰਦਰ ਸਿੰਘ ਬਾਂਸਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਢੰਡੋਵਾਲ, ਸਰਬਜੀਤ ਸਿੰਘ, ਕਾਂਗਰਸੀ ਆਗੂ ਬੰਟੀ ਬੱਠਲਾ, ‘ਆਪ’ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ, ਮਨਦੀਪ ਸਿੰਘ ਝੀਤਾ, ਜਸਪਾਲ ਸਿੰਘ ਮਿਗਲਾਨੀ, ਕੁਲਬੀਰ ਸਿੰਘ ਧੰਜੂ, ਗੁਰਜੰਟ ਸਿੰਘ, ਨਵਨੀਤ ਸਿੰਘ ਸਹੋਤਾ, ਬਲਬੀਰ ਸਿੰਘ ਵਿਰਦੀ, ਗੁਰਨਾਮ ਸਿੰਘ ਚੱਠਾ, ਸ਼ੈਂਟੀ ਚਾਵਲਾ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।