AD

Type Here to Get Search Results !

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਹਰ ਸਿੱਖ ਵੋਟ ਬਣਾਵੇ : ਭਾਈ ਪਾਲ ਸਿੰਘ


ਭਾਈ ਪਾਲ ਸਿੰਘ ਫਰਾਂਸ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਚੋਣ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਹਰ ਸਿੱਖ ਦਾ ਫਰਜ ਹੈ ਕਿ ਉਹ ਆਪਣੀ ਵੋਟ ਬਣਾਵੇ।

ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ, ਜਿਸ ਦੀਆਂ ਜਨਰਲ ਚੋਣਾਂ ਕਰਵਾਉਣ ਲਈ ਸਰਕਾਰ ਵੱਲੋਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਵਿਚ ਇਸ ਗੱਲ ਦਾ ਭਰਮ ਹੈ ਕਿ ਉਨ੍ਹਾਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਪਰ ਸਰਕਾਰ ਵੱਲੋਂ ਸਾਰੇ ਸਿੱਖ ਵੋਟਰਾਂ ਦੀ ਵੋਟ ਨਵੇਂ ਸਿਰੇ ਤੋਂ ਰਜਿਸਟਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਰਹਿੰਦੇ ਸਿੱਖ ਵੋਟਰਾਂ ਦੀ ਵੋਟ ਸਰਕਲ ਵਿਚ ਤਾਇਨਾਤ ਪਟਵਾਰੀ ਵੱਲੋਂ ਬਣਾਈ ਜਾਵੇਗੀ ਅਤੇ ਸ਼ਹਿਰੀ ਸਿੱਖਾਂ ਦੀ ਵੋਟ ਨਗਰ ਪੰਚਾਇਤ, ਨਗਰ ਕੌਂਸਲ ਜਾਂ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਫਾਰਮ ਜਮ੍ਹਾਂ ਕਰਵਾ ਕੇ ਬਣੇਗੀ। ਵੋਟਰ ਫਾਰਮ ਦੇ ਨਾਲ ਆਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਅਟੈਚ ਕਰਨਾ ਵੀ ਜਰੂਰੀ ਹੈ। ਵੋਟਾਂ ਬਣਾਉਣ ਦੀ ਪ੍ਰਕਿਰਿਆ 15 ਨਵੰਬਰ ਤੱਕ ਚੱਲੇਗੀ। ਭਾਈ ਪਾਲ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਬੰਧ ਸਹੀ ਹੱਥਾਂ ਵਿਚ ਆ ਸਕੇ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt