AD

Type Here to Get Search Results !

ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਈ ਖੁਸ਼ਖਬਰੀ, ਲੋਕਾਂ ਨੂੰ ਮਿਲੀ ਵੱਡੀ ਰਾਹਤ

ਨਵੀਂ ਦਿੱਲੀ, (ਪੰਜਾਬ ਸੇਵਕ ਨਿਊਜ਼) : ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਇਕ ਰਾਹਤ ਭਰੀ ਖਬਰ ਆਈ ਹੈ। ਭਾਰਤ ਵੱਲੋਂ ਕੈਨੇਡਾ ਦੇ ਵਸਨੀਕਾਂ ਲਈ ਬੰਦ ਕੀਤੀਆਂ ਵੀਜ਼ਾ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਕੈਨੇਡਾ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁੜ ਤੋਂ ਸ਼ੁਰੂ ਹੋ ਗਈਆਂ ਹਨ। ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਮੌਜੂਦ ਭਾਰਤ ਦੇ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ 'ਐਕਸ' ‘ਤੇ ਦੱਸਿਆ ਕਿ ਫਿਲਹਾਲ ਵੀਜ਼ਾ ਸੇਵਾਵਾਂ- ਐਂਟਰੀ ਵੀਜ਼ਾ, ਬਿਜ਼ਨੈੱਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀ ਸ਼੍ਰੇਣੀ ਵਿਚ ਹੀ ਸ਼ੁਰੂ ਕੀਤੀਆਂ ਗਈਆਂ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਸਥਾਈ ਤੌਰ ‘ਤੇ ਵੀਜ਼ਾ ਦੇਣ ‘ਤੇ ਪਹਿਲਾਂ ਰੋਕ ਲਗਾਈ ਗਈ ਸੀ। ਅਜਿਹੇ ਵਿਚ ਸੁਰੱਖਿਆ ਸਥਿਤੀ ਰੀਵਿਊ ਕਰਨ ਤੋਂ ਬਾਅਦ ਵੀਜ਼ਾ ਸੇਵਾਵਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt