AD

Type Here to Get Search Results !

ਵਧੀਆ ਕਾਰਗੁਜ਼ਾਰੀ ਦਿਖਾਉਣ ‘ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਨਮਾਨਿਤ


ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕਰਨ ‘ਚ ਵਧੀਆ ਕਾਰਗੁਜ਼ਾਰੀ ਦਿਖਾਉਣ ‘ਤੇ ਤਹਿਸੀਲਦਾਰ ਸ਼ਾਹਕੋਟ ਹਰਮਿੰਦਰ ਸਿੰਘ ਤੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਦੋਵੇਂ ਅਧਿਕਾਰੀਆਂ ਸਮੇਤ 11 ਮੁਲਾਜ਼ਮਾਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਗਏ। ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਇੰਤਕਾਲਾਂ ਨੂੰ 15 ਦਿਨਾਂ ਦੇ ਵਿਚ-ਵਿਚ ਨੇਪਰੇ ਚਾੜ੍ਹਨ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਜਿਸ ਦੇ ਚੱਲਦਿਆਂ 75 ਫੀਸਦੀ ਤੋਂ ਵੱਧ ਇੰਤਕਾਲਾਂ ਨੂੰ ਇਕ ਹਫਤੇ ਦੇ ਵਿਚ ਹੀ ਨਿਪਟਾ ਦਿੱਤਾ ਗਿਆ। ਵਧੀਆ ਕਾਰਗੁਜ਼ਾਰੀ ਦਿਖਾਉਣ ‘ਤੇ ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰ ਸ਼ਾਹਕੋਟ, ਨਾਇਬ ਤਹਿਸੀਲਦਾਰ ਸ਼ਾਹਕੋਟ, ਤਿੰਨ ਕਾਨੂੰਗੋ ਤੇ 6 ਪਟਵਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲਿਆਂ ਵਿਚ ਕਾਨੂੰਗੋ ਸੱਤਿਆਵੀਰ, ਗੁਰਦੀਪ ਲਾਲ ਤੇ ਅਵਤਾਰ ਸਿੰਘ ਅਤੇ ਪਟਵਾਰੀ ਸੁਰਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਲਾਹੌਰੀ ਰਾਮ, ਧਰਮਪਾਲ, ਸੋਹਣ ਸਿੰਘ ਤੇ ਗੁਰਨਾਮ ਸਿੰਘ ਸ਼ਾਮਲ ਹਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt