AD

Type Here to Get Search Results !

ਪੁਲਿਸ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਚ ਕੀਤੀ ਰੇਡ

 

ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕਰਦੇ ਹੋਏ ਇੰਸਪੈਕਟਰ ਬਲਕਾਰ ਸਿੰਘ ਤੇ ਪੁਲਿਸ ਪਾਰਟੀ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਮਾੜੇ ਅਨਸਰਾਂ ਤੇ ਸਮੱਗਲਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸ਼ਾਹਕੋਟ ਪੁਲਿਸ ਵੱਲੋਂ ਇਲਾਕੇ ਦੇ ਸ਼ੱਕੀ ਵਿਅਕਤੀਆ ਦੇ ਘਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਡੀਐੱਸਪੀ ਨਰਿੰਦਰ ਸਿੰਘ ਔਜਲਾ ਤੇ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਤੇ ਵੱਧ ਰਹੇ ਨਸ਼ੇ ‘ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਥਾਣਾ ਸ਼ਾਹਕੋਟ ਅਧੀਨ ਪੈਂਦੇ ਮੁਹੱਲਾ ਧੋੜਾ ਸ਼ਾਹਕੋਟ, ਮੁਹੱਲਾ ਬਾਗਵਾਲਾ ਸ਼ਾਹਕੋਟ, ਪਿੰਡ ਬਾਊਪੁਰ ਤੇ ਪਿੰਡ ਰੌਂਤਾਂ ਵਿਖੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਅਚਨਚੇਤ ਰੇਡ ਕਰਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾੜੇ ਤੇ ਸ਼ੱਕੀ ਵਿਅਕਤੀਆ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਕਿਸੇ ਕਿਸਮ ਦਾ ਮਾੜਾ ਕੰਮ ਨਾ ਕਰਨ, ਨਹੀਂ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt