AD

Type Here to Get Search Results !

ਸ਼ਾਹਕੋਟ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ, ਲਾਹਣ ਤੇ ਭੱਠੀ ਦੇ ਸਮਾਨ ਸਮੇਤ ਦੋ ਕਾਬੂ, ਇਕ ਫਰਾਰ

ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਮੁਲਜ਼ਮ ਪੁਲਿਸ ਪਾਰਟੀ ਨਾਲ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਨੇ 91 ਬੋਤਲਾਂ ਨਾਜਾਇਜ਼ ਸ਼ਰਾਬ, 80 ਕਿੱਲੋ ਲਾਹਣ, ਭੱਠੀ ਦੇ ਸਮਾਨ ਤੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਇਕ ਫਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਡੀਐੱਸਪੀ ਨਰਿੰਦਰ ਸਿੰਘ ਔਜਲਾ ਤੇ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਸਲਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਹੱਲਾ ਧੋੜਾ ਸ਼ਾਹਕੋਟ ਨਜ਼ਦੀਕ ਗਸ਼ਤ ਦੌਰਾਨ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ-08-ਸੀਕਿਊ-3239 ‘ਤੇ ਸਵਾਰ ਸ਼ੰਭੂ ਵਾਸੀ ਮੁਹੱਲਾ ਬਾਗਵਾਲਾ (ਸ਼ਾਹਕੋਟ) ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਮੋਟਰਸਾਈਕਲ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਿਆ। ਪਿਛਲੀ ਸੀਟ ‘ਤੇ ਰੱਖੀ ਪਲਾਸਟਿਕ ਦੀ ਕੈਨੀ ਦੀ ਜਾਂਚ ਕੀਤੀ ਤਾਂ 70 ਬੋਤਲਾਂ ‘ਚ ਪਈ 52,500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਇਸਦੇ ਖਿਲਾਫ ਮੁਕੱਦਮਾ ਨੰਬਰ 175 ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

ਇਸੇ ਤਰ੍ਹਾਂ ਏਐੱਸਆਈ ਕਸ਼ਮੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੰਟੀ ਵਾਸੀ ਮੁਹੱਲਾ ਬਾਗਵਾਲਾ (ਸ਼ਾਹਕੋਟ) ਨੂੰ ਕਾਬੂ ਕਰਕੇ ਇਸ ਦੇ ਕਬਜ਼ੇ ‘ਚੋਂ 20 ਬੋਤਲਾਂ ‘ਚ ਪਈ 15000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਮੁਲਜ਼ਮ ਖਿਲਾਫ ਮੁਕੱਦਮਾ ਨੰਬਰ 176 ਦਰਜ ਕੀਤਾ ਹੈ। ਇਸ ਤੋਂ ਇਲਾਵਾ ਏਐੱਸਆਈ ਸਰਵਣ ਸਿੰਘ ਚੌਂਕੀ ਤਲਵੰਡੀ ਸੰਘੇੜਾ ਨੇ ਪੁਲਿਸ ਪਾਰਟੀ ਸਮੇਤ ਪਿੰਡ ਦਾਨੇਵਾਲ ਵਿਖੇ ਰੇਡ ਕਰਕੇ ਸਰਬਜੀਤ ਸਿੰਘ ਉਰਫ ਸੱਬੋ ਵਾਸੀ ਦਾਨੇਵਾਲ ਨੂੰ ਉਸਦੇ ਘਰੋਂ ਭੱਠੀ ਲਗਾ ਕੇ ਨਾਜਾਇਜ਼ ਸ਼ਰਾਬ ਕੱਢਦੇ ਨੂੰ ਕਾਬੂ ਕੀਤਾ। ਪੁਲਿਸ ਨੇ ਇਸਦੇ ਕਬਜ਼ੇ ‘ਚੋਂ 750 ਮਿਲੀਲੀਟਰ ਦੀ 1 ਨਾਜਾਇਜ਼ ਸ਼ਰਾਬ ਦੀ ਬੋਤਲ, 80 ਕਿੱਲੋ ਲਾਹਣ ਤੇ ਭੱਠੀ ਦਾ ਸਮਾਨ ਬਰਾਮਦ ਕਰਕੇ ਮੁਕੱਦਮਾ ਨੰਬਰ 177 ਦਰਜ ਕੀਤਾ ਹੈ। ਡੀਐੱਸਪੀ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਤਿੰਨੇ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਫਰਾਰ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt