AD

Type Here to Get Search Results !

ਗੁਰਦੁਆਰਾ ਸੈਦਰਾਣਾ ਸਾਹਿਬ ਵਿਖੇ 11 ਲੋੜਵੰਦ ਲੜਕੀਆਂ ਦੇ ਹੋਏ ਅਨੰਦ ਕਾਰਜ

ਗੁਰਦੁਆਰਾ ਸੈਦਰਾਣਾ ਸਾਹਿਬ ਬਿੱਲੀ ਬੜੈਚ ਵਿਖੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਬਾਬਾ ਗੁਰਮੇਜ ਸਿੰਘ, ਪ੍ਰਧਾਨ ਰਜਿੰਦਰ ਕੌਰ ਮਾਨ, ਲਖਵੀਰ ਸਿੰਘ ਲੱਖੀ ਗਿੱਲ, ਐਡਵੋਕੇਟ ਅਵਤਾਰ ਸਿੰਘ ਕਲੇਰ ਤੇ ਹੋਰ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ਼੍ਰੀ ਸੈਦਰਾਣਾ ਸਾਹਿਬ ਬਿੱਲੀ ਬੜੈਚ ਵਿਖੇ ਗਿੱਲ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਪਿੰਡ ਗਿੱਲ, ਨੌਜਾਵਨ ਸਭਾ ਬਿੱਲੀ ਬੜੈਚ ਵੱਲੋਂ ਬਾਬਾ ਗੁਰਮੇਜ ਸਿੰਘ ਦੇ ਸਹਿਯੋਗ ਨਾਲ 11 ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗਏ। ਸਭ ਤੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ। ਕੀਰਤਨੀ ਜਥਿਆਂ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਇਸ ਮੌਕੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ, ਸੰਤ ਕੇਵਲ ਕ੍ਰਿਸ਼ਨ ਗਿੱਲਾਂ ਵਾਲਿਆਂ ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਉਨ੍ਹਾਂ ਦੇ ਸੇਵਾਦਾਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ।

ਇਸ ਮੌਕੇ ਬੋਲਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਗਿੱਲ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਰਾਜ ਗਿੱਲ ਤੇ ਲਖਵੀਰ ਸਿੰਘ ਗਿੱਲ ਯੂਕੇ ਦੀ ਅਗਵਾਈ ਹੇਠ ਸੁਸਾਇਟੀ ਸਮਾਜ ਸੇਵਾ ਦੇ ਕੰਮ ਕਰ ਰਹੀ ਹੈ। ਬਾਬਾ ਗੁਰਮੇਜ ਸਿੰਘ ਤੇ ਸੁਸਾਇਟੀ ਵੱਲੋਂ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਉਣੇ ਬਹੁਤ ਸ਼ਲਾਘਾਯੋਗ ਕੰਮ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਗੁਰਮੇਜ ਸਿੰਘ ਨੇ ਸਮਾਗਮ ‘ਚ ਪਹੁੰਚੇ ਸੰਤਾਂ-ਮਹਾਪੁਰਸ਼ਾਂ, ਦਾਨੀ ਸੱਜਣਾਂ ਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਵੱਲੋਂ ਸਟੇਚ ਸੰਚਾਲਕ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿੱਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਕੌਰ ਮਾਨ, ਖਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ, ਸਾਬਕਾ ਸੂਚਨਾ ਕਮਿਸ਼ਨਰ ਐਡਵੋਕੇਟ ਅਵਤਾਰ ਸਿੰਘ ਕਲੇਰ, ਬਲਜਿੰਦਰ ਸਿੰਘ ਜਿੰਦੂ, ਅਮਰਜੀਤ ਸਿੰਘ ਮੰਗੂ, ਕੁਲਦੀਪ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ ਹੈਪੀ ਖਾਲਸਾ, ਰਮਨ ਨਾਗਰਾ, ਸਾਬਕਾ ਸਰਪਮਚ ਮਲਕੀਤ ਸਿੰਘ, ਸਾਬੀ ਵੜੈਚ, ਲਛਮਣ ਸਿੰਘ ਸੂਬੇਦਾਰ, ਤਾਰਾ ਸਿੰਘ ਵੜੈਚ, ਨਿਰਮਲ ਸਿੰਘ ਵੜੈਚ, ਮੁਨਸ਼ਾ ਸਿੰਘ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt