
![]() |
ਚੰਡੀਗੜ੍ਹ,
(ਪੰਜਾਬ ਸੇਵਕ ਨਿਊਜ਼) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ
ਦੀ ਪ੍ਰਕਿਰਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਸਰਕਾਰ ਵਲੋਂ ਸਿੱਖ ਵੋਟਰਾਂ ਦੀਆਂ
ਵੋਟਾਂ ਬਣਾਉਣ ਦੀ ਤਰੀਕ ਵਿਚ ਵਾਧਾ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ
ਕੱਢੇ ਗਏ ਨੋਟੀਫ਼ਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ਸੰਬੰਧੀ ਵੋਟਾਂ ਬਣਾਉਣ
ਲਈ ਸਮਾਂ 29 ਫਰਵਰੀ 2024 ਕਰ ਦਿੱਤਾ ਗਿਆ ਹੈ, ਜੋ ਕਿ ਪਹਿਲਾਂ 15 ਨਵੰਬਰ 2023 ਸੀ।
ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਬਾਦਲ), ਕੌਮੀ ਇਨਸਾਫ ਮੋਰਚਾ ਤੇ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਚੋਣ ਕਮਿਸ਼ਨਰ ਐੱਸ.ਐੱਸ ਸਾਰੋਂ ਨਾਲ ਮੁਲਾਕਾਤ ਕਰਕੇ ਵੋਟਾਂ ਬਣਾਉਣ ਦੀ ਤਰੀਕ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਸਾਰੀਆਂ ਧਿਰਾਂ ਵੱਲੋਂ ਕੀਤੀ ਮੰਗ ‘ਤੇ ਗੌਰ ਕਰਦਿਆਂ ਹੁਣ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਤਿੰਨ ਮਹੀਨੇ ਤੋਂ ਵਧੇਰੇ ਦੇ ਸਮੇਂ ਲਈ ਵਾਧਾ ਕਰਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।