AD

Type Here to Get Search Results !

ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜ਼ਬੂਰ : ਚੰਦੀ

 

ਭਾਜਪਾ ਹਲਕਾ ਸ਼ਾਹਕੋਟ ਦੇ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਭਗਵੰਤ ਮਾਨ ਸਰਕਾਰ ਪੰਜਾਬੀਆ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ। ‘ਆਪ’ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ ‘ਤੇ ਸਿਰਫ ਰਾਜਨੀਤੀ ਹੀ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਦਿਨੋ ਦਿਨ ਗੰਭੀਰ ਹੋ ਰਹੀ ਸਮੱਸਿਆ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ। ਪਰਾਲੀ ਨੂੰ ਅੱਗ ਲਗਾਉਣ ਲਈ ਕਿਸਾਨ ਮਜਬੂਰ ਹੋ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਉਪਲਬਧ ਨਹੀਂ ਹੋ ਰਹੀਆਂ। ਪਰਾਲੀ ਦੀ ਮਸ਼ੀਨਰੀ ਲਈ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਵਿਚ ਘਪਲੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ‘ਤੇ ਮੁੱਖ ਮੰਤਰੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਚੰਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ। ਪੰਜਾਬ ‘ਚ ਭਾਜਪਾ ਸਰਕਾਰ ਬਣਨ ‘ਤੇ ਸੂਬੇ ਦੀ ਆਰਥਿਕਤਾ ਵਿਚ ਆਈ ਖੜੋਤ ਨੂੰ ਦਰੁਸਤ ਕਰਕੇ ਕਿਸਾਨਾਂ ਨੂੰ ਕਣਕ, ਝੋਨੇ ਦੇ ਫਸਲੀ ਚੱਕਰ ਦੇ ਨਾਲ ਖੇਤੀ ਆਧਾਰਿਤ ਤੇ ਹੋਰ ਸਨਅਤਾਂ ਲਗਾ ਕਿ ਰੁਜ਼ਗਾਰ ‘ਤੇ ਕਮਾਈ ਦੇ ਹੋਰ ਸਾਧਨ ਮੁੱਹਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੀੜੀ ਦਰ ਪੀੜੀ ਜ਼ਮੀਨ ਵੰਡੀ ਜਾਣ ਕਾਰਨ ਹੁਣ ਪਰਿਵਾਰਾਂ ਦਾ ਗੁਜ਼ਾਰਾ ਖੇਤੀ ਨਾਲ ਨਹੀਂ ਹੋ ਸਕਦਾ। ਇਸ ਕਰਕੇ ਰੋਜ਼ਗਾਰ ਦੇ ਮੌਕੇ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਆਧਾਰਿਤ ਸਨਅਤਾਂ ਨੂੰ ਵੱਡੀ ਤਰਜੀਹ ਦੇਣਾ ਸਮੇਂ ਦੀ ਲੋੜ ਹੈ, ਜਿਸ ਨੂੰ ਭਾਜਪਾ ਹੀ ਅਮਲੀ ਜਾਮਾ ਪਹਿਨਾ ਸਕਦੀ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt