AD

Type Here to Get Search Results !

ਪਰਾਲੀ ਸਾੜਨ ਵਾਲਿਆਂ ਖਿਲਾਫ ਪੁਲਿਸ ਸਖਤ, ਦੋ ਦਰਜਨ ਪਿੰਡਾਂ ਦੇ ਕਿਸਾਨਾਂ ਖਿਲਾਫ ਮਾਮਲੇ ਦਰਜ

ਖੇਤਾਂ 'ਚ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਮੌਕੇ ਐੱਸਐੱਚਓ ਸ਼ਾਹਕੋਟ ਜਸਵਿੰਦਰ ਸਿੰਘ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੁਲਿਸ ਨੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦਿਆਂ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਸ਼ਾਹਕੋਟ ਪੁਲਿਸ ਨੇ ਵੱਖ-ਵੱਖ ਪਿੰਡਾਂ ਦੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ 7 ਮਾਮਲੇ ਦਰਜ ਕੀਤੇ ਹਨ।

ਜਾਣਕਾਰੀ ਦਿੰਦਿਆਂ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਕਈ ਕਿਸਾਨ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ। ਸੈਟੇਲਾਈਟ ਤੋਂ ਪ੍ਰਾਪਤ ਹੁੰਦੀ ਜਾਣਕਾਰੀ ਦੇ ਅਨੁਸਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪੁਲਿਸ ਨੇ ਧਾਰਾ 188 ਤਹਿਤ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼ਾਹਕੋਟ ਥਾਣੇ ਵਿਚ ਸੱਤ ਮਾਮਲੇ ਦਰਜ ਹੋ ਚੁੱਕੇ ਹਨ। ਇਨ੍ਹਾਂ ਵਿਚ ਬਾਊਪੁਰ ਖੁਰਦ, ਕੋਹਾੜ ਕਲਾਂ, ਢੰਡੋਵਾਲ, ਕਾਕੜ ਕਲਾਂ, ਪੂਨੀਆਂ, ਸਾਦਿਕਪੁਰ, ਤਲਵੰਡੀ ਬੂਟਿਆਂ, ਤਲਵੰਡੀ ਸੰਘੇੜਾ, ਬਾਹਮਣੀਆਂ, ਚੱਕ ਬਾਹਮਣੀਆਂ, ਜਾਣੀਆਂ, ਕੰਨੀਆਂ ਖੁਰਦ, ਮੂਲੇਵਾਲ ਬ੍ਰਾਹਮਣਾਂ, ਨਵਾਂ ਕਿਲ੍ਹਾ, ਸ਼ਾਹਕੋਟ, ਕਾਂਗਣਾ, ਈਨੋਵਾਲ, ਰਾਮੇ, ਰਾਮਪੁਰ, ਰੇੜਵਾਂ ਤੇ ਸਾਹਲਾ ਨਗਰ ਦੇ ਵੱਖ-ਵੱਖ ਕਿਸਾਨਾਂ ਖਿਲਾਫ ਮਾਮਲੇ ਦਰਜ ਕੀਤੇ ਹਨ। ਐੱਸਐੱਚਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਰਕਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt