AD

Type Here to Get Search Results !

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਾਹਕੋਟ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਦ੍ਰਿਸ਼।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਵੱਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੇ ਮੁਹੱਲਿਆਂ ਵਿੱਚੋਂ ਹੁੰਦਾ ਹੋਇਆ ਸ਼ਾਮ ਸਮੇਂ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ।

ਸ਼ਾਹਕੋਟ ਵਿਖੇ ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ, ਰਤਨ ਸਿੰਘ ਕਾਕੜ ਕਲਾਂ, ਬਚਿੱਤਰ ਸਿੰਘ, ਬਲਕਾਰ ਸਿੰਘ ਚੱਠਾ, ਡਾ. ਅਰਵਿੰਦਰ ਸਿੰਘ ਤੇ ਹੋਰ।

ਵੱਖ-ਵੱਖ ਥਾਂਈ ਸ਼ਹਿਰ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਫੁੱਲਾਂ ਦੀ ਵਰਖਾ ਕੀਤੀ ਗਈ ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਦੇ ਪਿੱਛੇ ਵੱਡੀ ਗਿਣਤੀ ’ਚ ਸੰਗਤਾਂ ਸ਼ਬਦ ਗਾਇਨ ਕਰ ਰਹੀਆਂ ਸਨ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੀ ਸ਼ਾਮਲ ਹੋ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ। ਇਸ ਮੌਕੇ ਨੌਜਵਾਨਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ।

ਨਗਰ ਕੀਰਤਨ ਮੌਕੇ ਗੁਰੂ ਸਾਹਿਬ ਨੂੰ ਰੁਮਾਲਾ ਭੇਟ ਕਰਨ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ ਤੇ ਹੋਰ।

ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ ਤੇ ਅਕਾਲੀ ਆਗੂ ਬਚਿੱਤਰ ਸਿੰਘ ਕੋਹਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਬੱਸ ਸਟੈਂਡ ਸ਼ਾਹਕੋਟ ਵਿਖੇ ਸੰਗਤਾਂ ਲਈ ਲੰਗਰ ਦੀ ਸੇਵਾ ਕਰਨ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਪਰਮਜੀਤ ਸਿੰਘ ਪੰਮਾ, ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਸਾਬਕਾ ਚੇਅਰਮੈਨ ਗੁਲਜ਼ਾਰ ਸਿੰਘ ਥਿੰਦ, ਸੀਨੀਅਰ ‘ਆਪ’ ਆਗੂ ਬੂਟਾ ਸਿੰਘ ਕਲਸੀ, ਵੀਰ ਕੁਲਵੰਤ ਸਿੰਘ ਕੰਤਾ, ਨਗਰ ਪੰਚਾਇਤ ਦੇ ਸਾਬਕਾ ਵਾਈਸ ਪ੍ਰਧਾਨ ਪਰਮਜੀਤ ਕੌਰ ਬਜਾਜ, ਸਾਬਕਾ ਪ੍ਰਧਾਨ ਪਵਨ ਪੁਰੀ, ਪਵਨ ਅਗਰਵਾਲ ਸਾਬਕਾ ਐੱਮਸੀ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਪ੍ਰਵੀਨ ਗਰੋਵਰ ‘ਆਪ’ ਆਗੂ, ਗੋਪੀ ਸ਼ਾਹਕੋਟ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ, ਅਵਤਾਰ ਸਿੰਘ ਯੂਐੱਸਏ, ਸੁਰਿੰਦਰ ਬੱਬੂ, ਭਾਈ ਅੰਮ੍ਰਿਤਪਾਲ ਸਿੰਘ, ਜਸਪਾਲ ਸਿੰਘ ਮਿਗਲਾਨੀ, ਨਵਨੀਤ ਸਿੰਘ ਸਹੋਤਾ, ਪਰਮਵੀਰ ਸਿੰਘ ਪੰਮਾ, ਬੰਟੀ ਬੱਠਲਾ, ਜਥੇ. ਚਰਨ ਸਿੰਘ ਸਿੰਧੜ ਸਾਬਕਾ ਚੇਅਰਮੈਨ, ਜਤਿੰਦਰਪਾਲ ਬੱਲਾ, ਜਸਵਿੰਦਰ ਸਿੰਘ ਪੋਪਲੀ, ਯਸ਼ਪਾਲ ਗੁਪਤਾ, ਸੁਰਿੰਦਰਪਾਲ ਸਿੰਘ, ਡਾਇਰੈਕਟਰ ਮਨਜੀਤ ਸਿੰਘ ਮਨੋਚਾ, ਰਮੇਸ਼ ਹੰਸ, ਅੰਮ੍ਰਿਤ ਲਾਲ ਕਾਕਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਰਵਿੰਦਰ ਸਿੰਘ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਕੰਵਲਜੀਤ ਸਿੰਘ, ਦਲਜੀਤ ਸਿੰਘ ਠੇਕੇਦਾਰ, ਕੁਲਦੀਪ ਸਿੰਘ ਦੀਦ, ਗੁਰਮੁੱਖ ਸਿੰਘ ਬਾਟੂ, ਪਰਮਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਮੰਗਾ, ਅਜੀਤ ਸਿੰਘ ਝੀਤਾ, ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ, ਜਨਰਲ ਸਕੱਤਰ ਮਾਸਟਰ ਚਰਨਜੀਤ ਸਿੰਘ, ਲਖਵਿੰਦਰ ਸਿੰਘ ਸੋਖੀ, ਮਨਪ੍ਰੀਤ ਸਿੰਘ ਦੀਪਕ, ਸਰਬਜੀਤ ਸਿੰਘ, ਬੰਟੀ ਵਾਲੀਆ, ਮਾ. ਅਮਰਪ੍ਰੀਤ ਸਿੰਘ, ਮਾ. ਜਤਿੰਦਰ ਅਰੋੜਾ, ਮਾ. ਮਨਮੀਤ ਸਿੰਘ, ਧਰਮਿੰਦਰ ਸਿੰਘ ਰੂਪਰਾ, ਪਰਮਜੀਤ ਸਿੰਘ ਝੀਤਾ, ਬਲਵਿੰਦਰ ਸਿੰਘ ਸੇਵਾ ਮੁਕਤ ਡੀਪੀ, ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt