AD

Type Here to Get Search Results !

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਜਨਰਲ ਸਕੱਤਰ ਭਾਈ ਮਹਿਤਾ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਬਾਰਠ ਸਾਹਿਬ ਵਿਖੇ ਕੀਤੀ ਅਰਦਾਸ

ਫੈਡਰੇਸ਼ਨ ਆਗੂ ਜਥੇ. ਗੁਰਮਿੰਦਰ ਸਿੰਘ ਚਾਵਲਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਰਾਜ ਕੁਮਾਰ ਗੁਪਤਾ ਤੇ ਹੋਰ।

ਪਠਾਨਕੋਟ, (ਪੰਜਾਬ ਸੇਵਕ ਨਿਊਜ਼) : ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪ੍ਰਧਾਨਗੀ ਦੀ ਚੋਣ ਦੌਰਾਨ ਭਾਰੀ ਵੋਟਾਂ ਨਾਲ ਤੀਜੀ ਵਾਰ ਜੇਤੂ ਰਹਿ ਕੇ ਪ੍ਰਧਾਨ ਬਣੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਤੇ ਨਵ ਨਿਯੁਕਤ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਸਮੁੱਚੀ ਅੰਤਰਿੰਗ ਕਮੇਟੀ ਦੀ ਨਿਯੁਕਤੀ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਠਾਨਕੋਟ ਅਬਜ਼ਰਵਰ ਰਾਜ ਕੁਮਾਰ ਗੁਪਤਾ (ਬਿੱਟੂ ਪ੍ਰਧਾਨ) ਤੇ ਭਾਈ ਗੁਰਮਿੰਦਰ ਸਿੰਘ ਚਾਵਲਾ ਕੌਮੀ ਮੁੱਖ ਬੁਲਾਰਾ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ ਇਤਿਹਾਸਿਕ ਅਸਥਾਨ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਚੜ੍ਹਦੀ ਕਲਾ ਦੀ ਅਰਦਾਸ ਕਰਵਾਈ ਗਈ। ਗੁਰਦੁਆਰਾ ਬਾਰਠ ਸਾਹਿਬ ਦੇ ਗ੍ਰੰਥੀ ਗਿਆਨੀ ਸਰਵਣ ਸਿੰਘ ਵੱਲੋਂ ਐਸਜੀਪੀਸੀ ਦੀ ਨਵ ਨਿਯੁਕਤ ਸਮੁੱਚੀ ਟੀਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਬਜ਼ਰਵਰ ਰਾਜ ਕੁਮਾਰ ਗੁਪਤਾ (ਬਿੱਟੂ ਪ੍ਰਧਾਨ) ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਮੁੱਖ ਬੁਲਾਰੇ ਭਾਈ ਗੁਰਮਿੰਦਰ ਸਿੰਘ ਚਾਵਲਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਕੁਮਾਰ ਗੁਪਤਾ ਬਿੱਟੂ ਪ੍ਰਧਾਨ ਤੇ ਭਾਈ ਗੁਰਮਿੰਦਰ ਸਿੰਘ ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੜੀ ਦੂਰ ਅੰਦੇਸ਼ੀ ਸੋਚ ਨਾਲ ਜਥੇਦਾਰ ਹਰਜਿੰਦਰ ਸਿੰਘ ਧਾਮੀ ਦਾ ਪ੍ਰਧਾਨਗੀ ਲਈ ਨਾਮ ਐਲਾਨਿਆ ਤੇ ਵਿਰੋਧੀ ਧਿਰ ਵੱਲੋਂ ਵੀ ਆਪਣਾ ਉਮੀਦਵਾਰ ਖੜ੍ਹਾ ਕੀਤਾ ਗਿਆ। ਮੈਂਬਰਾਂ ਵੱਲੋਂ ਕੀਤੀ ਵੋਟਿੰਗ ਬਿਵ ਐਡਵੋਕੇਟ ਧਾਮੀ 118 ਵੋਟਾਂ ਲੈ ਕੇ ਜੇਤੂ ਰਹੇ ਜਦਕਿ ਵਿਰੋਧ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਕੇਵਲ 17 ਵੋਟਾਂ ਮਿਲੀਆਂ। ਆਗੂਆਂ ਨੇ ਦੱਸਿਆ ਕਿ ਗੁਰਦੁਆਰਾ ਬਾਰਠ ਸਾਹਿਬ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਮੁੱਚੀ ਅੰਤਰਿੰਗ ਕਮੇਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਵਾਈ ਗਈ। ਇਸ ਮੌਕੇ ਲੱਢੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇ. ਬਲਵੀਰ ਸਿੰਘ ਭਨਵਾਲ, ਬਲਦੇਵ ਸਿੰਘ ਭੋਆ ਰਿਟਾਇਰਡ ਖੇਤੀਬਾੜੀ ਅਫਸਰ, ਜਤਿੰਦਰ ਸਿੰਘ ਭੋਆ, ਚਰਨਪ੍ਰੀਤ ਸਿੰਘ, ਅਰਸ਼ਦੀਪ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਤੇ ਫੈਡਰੇਸ਼ਨ ਆਗੂ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt