![]() |
ਪਿੰਡ ਚੱਕ ਚੇਲਾ ਵਿਖੇ ਕਿਸਾਨ ਨਾਲ ਗੱਲਬਾਤ ਕਰਦੇ ਹੋਏ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਤੇ ਹੋਰ। |
ਸ਼ਾਹਕੋਟ,
(ਪੰਜਾਬ ਸੇਵਕ ਨਿਊਜ਼) : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ
ਲਈ ਪ੍ਰਸ਼ਾਸਨ ਲਗਾਤਾਰ ਯਤਨਸ਼ੀਲ ਹੈ। ਸ਼ਨੀਵਾਰ ਨੂੰ ਐੱਸਡੀਐੱਮ ਸ਼ਾਹਕੋਟ ਰਿਸ਼ਭ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ
ਤਹਿਤ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਵੱਲੋਂ ਪਿੰਡ ਚੱਕ ਚੇਲਾ ਵਿਖੇ ਕਿਸਾਨ ਨੂੰ ਪਰਾਲੀ ਨੂੰ
ਅੱਗ ਨਾ ਲਗਾਉਣ ਸਬੰਧੀ ਸਮਝਾਇਆ। ਇਸ ਮੌਕੇ ਉਨ੍ਹਾਂ ਫਾਇਰ ਬ੍ਰਿਗੇਡ ਦੀ ਟੀਮ ਨੂੰ ਨਾਲ ਲੈ ਕੇ ਪਰਾਲੀ
ਨੂੰ ਲੱਗੀ ਅੱਗ ਨੂੰ ਵੀ ਬੁਝਾਇਆ।
ਗੱਲਬਾਤ
ਕਰਦਿਆਂ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਨੇ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਵਾਤਾਵਰਣ ਨੂੰ ਵੀ ਕਾਫੀ
ਨੁਕਸਾਨ ਪੁੱਜ ਰਿਹਾ ਹੈ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਦੱਸਿਆ
ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ
ਹੈ। ਜਿੱਥੇ ਕਿਤੇ ਵੀ ਪਰਾਲੀ ਨੂੰ ਅੱਗ ਲੱਗੀ ਹੁੰਦੀ ਹੈ, ਉੱਥੇ ਮੌਕੇ ‘ਤੇ ਹੀ ਅੱਗ ਬੁਝਾਈ ਜਾਂਦੀ
ਹੈ। ਉਨ੍ਹਾਂ ਦੱਸਿਆ ਕਿ ਪਿੰਡ ਚੱਕ ਚੇਲਾ ਵਿਖੇ ਕਿਸਾਨ ਵੱਲੋਂ ਖੇਤਾਂ ‘ਚ ਪਰਾਲੀ ਨੂੰ ਅੱਗ ਲਗਾਈ ਸੀ।
ਜਦੋਂ ਇਸ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਟੀਮ ਨਾਲ
ਅੱਗ ਬੁਝਾਈ ਗਈ।
ਇਸ
ਸਬੰਧੀ ਐੱਸਡੀਐੱਮ ਸ਼ਾਹਕੋਟ ਰਿਸ਼ਭ ਬਾਂਸਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਜੀਰੋ ਟੌਲਰੈਂਸ
ਨੀਤੀ ਨੂੰ ਅਪਣਾਇਆ ਜਾਵੇਗਾ। ਸਰਕਾਰੀ ਹੁਕਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ
ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਮਾਲ ਰਿਕਾਰਡ ’ਚ ਰੈੱਡ ਐਂਟਰੀ ਕੀਤੀ ਜਾਵੇਗੀ ਤੇ ਇਸਦੇ
ਨਾਲ ਹੀ ਜੁਰਮਾਨੇ ਲਗਾਏ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ
ਜਾਵੇ ਤੇ ਪਰਾਲੀ ਦਾ ਉਚਿਤ ਨਿਪਟਾਰਾ ਕਰਨ ਲਈ ਪ੍ਰਬੰਧ ਕੀਤਾ ਜਾਵੇ।