AD

Type Here to Get Search Results !

ਤਹਿਸੀਲਦਾਰ ਸ਼ਾਹਕੋਟ ਨੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

 

ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਤਹਿਸੀਲਦਾਰ ਸ਼ਾਹਕੋਟ ਹਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਲੋਹੀਆਂ ਰਾਮ ਚੰਦ ਤੇ ਹੋਰ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤਹਿਸੀਲਦਾਰ ਸ਼ਾਹਕੋਟ ਹਰਮਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਲੋਹੀਆਂ ਰਾਮ ਚੰਦ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਪਿੰਡ ਡਮਾਣਾ, ਘੱਦੂਵਾਲ, ਫੁੱਲ ਤੇ ਸਿੰਧੜ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਥੰਧੀ ਕਿਹਾ ਗਿਆ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾਉਣ ਤੇ ਜੋ ਪਰਾਲੀ ਦੀ ਰਹਿੰਦ-ਖੂੰਹਦ ਹੈ, ਉਸਨੂੰ ਵੀ ਅੱਗ ਨਾ ਲਗਾਈ ਜਾਵੇ।

ਤਹਿਸੀਲਦਾਰ ਹਰਮਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਵਾਤਾਵਰਣ ਨੂੰ ਬਚਾਉਣ ਵਿਚ ਸਾਰਿਆਂ ਨੂੰ ਫਰਜ਼ ਨਿਭਾਉਣਾ ਚਾਹੀਦਾ ਹੈ। ਪਰਾਲੀ ਸਾੜਨ ਦੀ ਬਜਾਏ ਹੋਰ ਢੰਗ ਨਾਲ ਪਰਾਲੀ ਸਾਂਭਣੀ ਚਾਹੀਦੀ ਹੈ। ਪਰਾਲੀ ਨੂੰ ਅੱਗ ਲਗਾਉਣਾ ਕੋਈ ਹੱਲ ਨਹੀਂ ਹੈ ਤੇ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਇਸ ਰੁਝਾਣ ਨੂੰ ਛੱਡਣਾ ਪਵੇਗਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt