ਸ਼ਾਹਕੋਟ, (ਪ੍ਰਿਤਪਾਲ ਸਿੰਘ) : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਅਕਾਲ ਚਲਾਣਾ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, 'ਆਪ' ਦੇ ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਧ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ, ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ, ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਜੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਸ਼ਾਮ ਚੁਰਾਸੀ ਦੇ ਵਿਧਾਇਕ ਡਾ. ਰਵਜੋਤ ਸਿੰਘ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂੰ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ, ਬੋਰਡਾਂ ਦੇ ਚੇਅਰਮੈਨ, ਜ਼ਿਲ੍ਹਾ ਆਗੂਆਂ, ਹਲਕੇ ਦੇ ਲੋਕਾਂ ਅਤੇ ਧਾਰਮਿਕ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਹਲਕਾ ਇੰਚਾਰਜ ਕਾਕੜ ਕਲਾਂ ਦੇ ਅਕਾਲ ਚਲਾਣੇ ਦੀ ਖਬਰ ਸੁਣਦਿਆਂ ਹੀ ਪੂਰੇ ਹਲਕੇ ਵਿਚ ਸੋਗ ਦੀ ਲਹਿਰ ਹੈ। ਸਵੇਰ ਤੋਂ ਹੀ ਕਾਕੜ ਕਲਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਮਰਥਕਾਂ ਤੇ ਹਲਕੇ ਦੇ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ। ਪੀਏ ਨਿਰਮਲ ਸਿੰਘ ਮੱਲ੍ਹ ਤੇ ਸੀਨੀਅਰ 'ਆਪ' ਆਗੂ ਬੂਟਾ ਸਿੰਘ ਕਲਸੀ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਵਿਦੇਸ਼ ਰਹਿੰਦੇ ਪੁੱਤਰਾਂ ਦੇ ਆਉਣ ਤੋਂ ਬਾਅਦ 15 ਦਸੰਬਰ ਨੂੰ ਦੁਪਹਿਰ 12 ਵਜੇ ਪਿੰਡ ਕਾਕੜ ਕਲਾਂ ਵਿਖੇ ਕੀਤਾ ਜਾਵੇਗਾ।
ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 14, 2023
ਵਾਹਿਗੁਰੂ ਵਾਹਿਗੁਰੂ pic.twitter.com/2JiWmEDVWa