AD

Type Here to Get Search Results !

SAD NEWS : ‘ਆਪ’ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ ਦੇਹਾਂਤ

ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ।

ਸ਼ਾਹਕੋਟ, (ਪ੍ਰਿਤਪਾਲ ਸਿੰਘ) : ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਬੁੱਧਵਾਰ ਦੇਰ ਰਾਤ ਅਕਾਲ ਚਲਾਣਾ ਕਰ ਗਏ। ਜਾਣਕਾਰੀ ਦਿੰਦਿਆਂ ਕਾਕੜ ਕਲਾਂ ਦੇ ਪੀਏ ਨਿਰਮਲ ਸਿੰਘ ਮੱਲ੍ਹ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਨੂੰ ਪੇਟ ਦੀ ਇਨਫੈਕਸ਼ਨ ਸੀ। ਪਹਿਲਾਂ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਰਤਨ ਸਿੰਘ ਕਾਕੜ ਕਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਕਾਕੜ ਕਲਾਂ ਦੀ ਉਮਰ 67 ਸਾਲ ਸੀ ਤੇ ਉਹ ਆਪਣੇ ਪਿੱਛੇ ਪਤਨੀ ਰਣਜੀਤ ਕੌਰ, ਦੋ ਲੜਕਿਆਂ ਤੇ ਦੋ ਲੜਕੀਆਂ ਨੂੰ ਛੱਡ ਗਏ। ਉਨ੍ਹਾਂ ਦੀ ਮੌਤ ਦੀ ਖਬਰ ਫੈਲਦਿਆਂ ਹੀ ਪੂਰੇ ਹਲਕੇ ਵਿਚ ਸੋਗ ਦੀ ਲਹਿਰ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt