AD

Type Here to Get Search Results !

ਮੂਸੇਵਾਲਾ ਕਤਲ ਕਾਂਡ ‘ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਜਾਵੇ ਨਾਮਜ਼ਦ : ਚੰਨੀ

* ਸ਼ਾਹਕੋਟ ਵਿਖੇ ਚੰਨੀ ਦੀ ਵਰਕਰ ਮਿਲਣੀ ਨੇ ਧਾਰਿਆ ਰੈਲੀ ਦਾ ਰੂਪ

ਸ਼ਾਹਕੋਟ ਵਿਖੇ ਵਰਕਰ ਮਿਲਣੀ ਦੌਰਾਨ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਹੋਰ।

ਸ਼ਾਹਕੋਟ, 3 ਮਈ (ਪ੍ਰਿਤਪਾਲ ਸਿੰਘ) : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਾਮਜ਼ਦ ਕੀਤਾ ਜਾਵੇ, ਜਿਸ ਦੇ ਕਹਿਣ ‘ਤੇ ਮੂਸੇਵਾਲਾ ਦੀ ਸਕਿਓਰਟੀ ਵਾਪਸ ਲਈ ਗਈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਸ਼ਾਹਕੋਟ ਵਿਖੇ ਵਰਕਰ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਮੰਨਿਆ ਹੈ ਕਿ ਸਕਿਓਰਟੀ ਵਾਪਸ ਲੈਣ ਤੋਂ ਬਾਅਦ ਗੈਂਗਸਟਰਾਂ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ। ਏਜੰਸੀਆਂ ਦੇ ਸਾਵਧਾਨ ਕਰਨ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ‘ਤੇ ਮੂਸੇਵਾਲਾ ਦੀ ਸਕਿਓਰਟੀ ਵਾਪਸ ਲਈ ਗਈ ਸੀ ਤੇ ਫਿਰ ਇਨ੍ਹਾਂ ਵੱਲੋਂ ਸਕਿਓਰਟੀ ਵਾਪਸੀ ਦੀਆਂ ਖਬਰਾਂ ਲਗਵਾਈਆਂ ਗਈਆਂ, ਜਿਸ ਤੋਂ ਬਾਅਦ ਗੈਂਗਸਟਰਾਂ ਨੇ ਪੰਜਾਬ ਦੇ ਨੌਜਵਾਨ ਪੁੱਤ ਨੂੰ ਕਤਲ ਕਰ ਦਿੱਤਾ।

ਕਾਂਗਰਸੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਸੁਦਾਮਾ ਬਣ ਕੇ ਆਏ ਹਨ ਤੇ ਲੋਕ ਉਨ੍ਹਾਂ ਦਾ ਕ੍ਰਿਸ਼ਨ ਬਣ ਕੇ ਸਾਥ ਦੇਣ। ਉਹ ਜਲੰਧਰ ਦੇ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨਗੇ। ਉਨ੍ਹਾਂ ਦੀ ਜਲੰਧਰ ਨਾਲ ਪੁਰਾਣੀ ਸਾਂਝ ਹੈ। ਉਨ੍ਹਾਂ ਦੀ ਪਵਾਰ ਗੋਤ ਦੇ ਜਠੇਰੇ ਵੀ ਜਲੰਧਰ ਵਿਚ ਹੀ ਹਨ।

ਸੰਬੋਧਨ ਕਰਦੇ ਹੋਏ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ।

ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ ਨੇ ਦੋ ਸਾਲਾਂ ਵਿਚ ਹੀ ਸੂਬੇ ‘ਤੇ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ। ਇਹ ਸਿਰਫ ਐਲਾਨ ਕਰਦੇ ਹਨ ਜਦਕਿ ਜਮੀਨੀ ਪੱਧਰ ‘ਤੇ ਕੁਝ ਵੀ ਲਾਗੂ ਨਹੀਂ ਹੁੰਦਾ। ਚੰਨੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਦਿੱਲੀ ਤੋਂ ਵੀ ਵੱਡਾ ਸ਼ਰਾਬ ਘੁਟਾਲਾ ਹੋਇਆ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਘੁਟਾਲੇ ਨੂੰ ਨਾ ਛੇੜਨ ਬਦਲੇ ਭਾਜਪਾ ‘ਤੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਿਚ ਦਮ ਨਹੀਂ ਹੈ। ਹਰਿਆਣਾ ਪੁਲਿਸ ਨੇ ਪੰਜਾਬ ਦੀ ਧਰਤੀ ‘ਤੇ ਕਿਸਾਨ ਸ਼ੁਭਕਰਨ ਸਿੰਘ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਪਰ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ‘ਤੇ ਪਰਚਾ ਦਰਜ ਨਹੀਂ ਕਰਵਾਇਆ ਜਦਕਿ ਬਹਿਬਲ ਕਲਾਂ ਗੋਲੀਕਾਂਡ ਵਿਚ ਤਤਕਾਲੀ ਮੁੱਖ ਮੰਤਰੀ ਨੂੰ ਨਾਮਜਦ ਕੀਤਾ ਗਿਆ ਸੀ।

ਚੰਨੀ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਰਾਮ ਨਾਮ ਦੇ ਮੁੱਦੇ ‘ਤੇ ਲੋਕਾਂ ਕੋਲੋਂ ਵੋਟਾਂ ਮੰਗ ਰਹੇ ਹਨ ਜਦਕਿ ਸ਼੍ਰੀ ਰਾਮ ਤਾਂ ਸਾਰਿਆਂ ਦੇ ਸਾਂਝੇ ਹਨ। ਧਰਮ ਦੇ ਨਾਮ ‘ਤੇ ਕਿਸੇ ਨੂੰ ਵੋਟਾਂ ਨਹੀਂ ਮੰਗਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਪਾਰਟੀ ਹੈ ਤੇ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰੇਗੀ। ਕਿਸਾਨਾਂ ਨੂੰ ਸੜਕਾਂ ‘ਤੇ ਬਿਠਾਉਣ ਵਾਲੀ ਪਾਰਟੀ ਨੂੰ ਲੋਕ ਕਦੇ ਵੀ ਵੋਟਾਂ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀ ਪਾਰਟੀਆਂ ਦੇ ਉਮੀਦਵਾਰ ਉਧਾਰੇ ਲਏ ਹੋਏ ਹਨ ਤੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ।

ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਕਿਹਾ ਕਿ ਜਲੰਧਰ ਹਲਕੇ ਵਿਚ ਚੰਨੀ ਦੇ ਹੱਕ ‘ਚ ਲਹਿਰ ਚੱਲ ਰਹੀ ਹੈ। ਲੋਕਾਂ ਵੱਲੋਂ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਹਲਕੇ ਦੇ ਵਿਕਾਸ ਵਿਚ ਕੋਈ ਕਮੀ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਜਿਮਨੀ ਚੋਣ ਸਮੇਂ ਕਾਂਗਰਸੀ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਆਦਿ ਨੂੰ ਸੱਤਾਧਾਰੀਆਂ ਵੱਲੋਂ ਦਬਾਇਆ ਗਿਆ ਸੀ ਪਰ ਇਸਦੇ ਬਾਵਜੂਦ ਉਦੋਂ ‘ਆਪ’ ਨੂੰ ਸਿਰਫ ਢਾਈ ਸੌ ਵੋਟਾਂ ਦੀ ਲੀਡ ਮਿਲੀ ਸੀ। ਹੁਣ ਆਮ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ਨੂੰ ਸਬਕ ਸਿਖਾਉਣਗੇ ਅਤੇ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਗੇ।

ਕਾਂਗਰਸੀ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ।

ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਲਜ਼ਾਰ ਸਿੰਘ ਥਿੰਦ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਸਾਬਕਾ ਪ੍ਰਧਾਨ ਪਵਨ ਪੁਰੀ, ਸਾਬਕਾ ਵਾਈਸ ਪ੍ਰਧਾਨ ਪਰਮਜੀਤ ਕੌਰ ਬਜਾਜ, ਬਲਾਕ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਅਜਮੇਰ ਸਿੰਘ ਸ਼ੇਰੋਵਾਲੀਆ, ਅਸ਼ਵਿੰਦਰ ਸਿੰਘ ਨੀਟੂ ਚੇਅਰਮੈਨ ਸ਼ੂਗਰ ਮਿੱਲ, ਅੰਮ੍ਰਿਤਪਾਲ ਸਿੰਘ ਧਨੋਆ ਸਰਪੰਚ, ਪਵਨ ਅਗਰਵਾਲ ਸਾਬਕਾ ਐਮਸੀ, ਰੋਮੀ ਗਿੱਲ ਸਾਬਕਾ ਐੱਮਸੀ, ਸੁਖਦੀਪ ਸਿੰਘ ਸੋਨੂੰ ਪੀਏ, ਬੰਟੀ ਬੱਠਲਾ, ਦਰਸ਼ਨ ਸਿੰਘ ਮਾਣਕਪੁਰ, ਯਸ਼ਪਾਲ ਗੁਪਤਾ, ਤਰਲੋਕ ਸਿੰਘ ਰੂਪਰਾ, ਅਮਨਦੀਪ ਸੈਦਪੁਰੀ, ਗੁਰਨਾਮ ਸਿੰਘ ਖੋਸਾ ਸਰਪੰਚ, ਸੁੱਖਾ ਢੇਸੀ, ਜਗਤਾਰ ਸਿੰਘ ਖਾਲਸਾ, ਗੁਰਿੰਦਰ ਸਿੰਘ ਬਹੁਗੁਣ, ਬੱਬਲੂ ਰਿਹਾਨ, ਜਗਦਮਨਪ੍ਰੀਤ ਸਿੰਘ ਖਹਿਰਾ. ਗਗਨ ਜਿੰਦਲ, ਲਛਮਣ ਸੋਬਤੀ, ਸੁਰਿੰਦਰ ਭੱਟੀ, ਗੁਰਮੁੱਖ ਸਿੰਘ ਬਦੇਸ਼ਾ, ਕੁਲਦੀਪ ਸਿੰਘ ਕੋਹਾੜ, ਦਵਿੰਦਰ ਰਿਹਾਨ, ਬੂਟਾ ਸਿੰਘ ਕੋਟਲੀ, ਗੁਰਮੀਤ ਸਿੰਘ ਬਜਾਜ, ਡਾ. ਅਰਵਿੰਦਰ ਸਿੰਘ, ਸੁਖਦੇਵ ਗੁਪਤਾ, ਮਨਜੀਤ ਸਿੰਘ ਸੱਤਾ, ਸੁਰਿੰਦਰ ਭੱਟੀ, ਪਵਨ ਜੁਨੇਜਾ, ਪ੍ਰਦੀਪ ਨਈਅਰ, ਅਨੂਪ ਜੈਨ, ਡਾ. ਵਿਜੇ ਬਹਿਲ, ਬੈਜ ਨਾਥ ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt