AD

Type Here to Get Search Results !

ਭਾਈ ਪ੍ਰਭਜੀਤ ਸਿੰਘ ਘੋਲੀਆ ਨੂੰ ਸੰਗਤਾਂ ਨੇ ਭਾਵੁਕ ਮਾਹੌਲ ‘ਚ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ

* ਰਾਜਨੀਤਕ, ਧਾਰਮਿਕ ਤੇ ਸਮਾਜਿਕ ਸਖਸ਼ੀਅਤਾਂ ਨੇ ਸਮਾਗਮ ‘ਚ ਕੀਤੀ ਸ਼ਿਰਕਤ

* ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਨੇ ਦੀ ਚੇਨ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਕੀਤਾ ਸਨਮਾਨਿਤ

ਭਾਈ ਪ੍ਰਭਜੀਤ ਸਿੰਘ ਘੋਲੀਆ ਨੂੰ ਸੇਵਾ-ਮੁਕਤੀ ਮੌਕੇ ਸੋਨੇ ਦੀ ਚੇਨ ਤੇ ਸਿਰੋਪਾਓ ਭੇਟ ਕਰਨ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ।

ਸ਼ਾਹਕੋਟ, (ਪ੍ਰਿਤਪਾਲ ਸਿੰਘ) : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਨੂੰ ਇਲਾਕੇ ਦੀਆਂ ਸੰਗਤਾਂ ਵੱਲੋਂ ਭਾਵੁਕ ਮਾਹੌਲ ਵਿਚ ਸੇਵਾ-ਮੁਕਤੀ ਮੌਕੇ ਵਿਦਾਇਗੀ ਦਿੱਤੀ ਗਈ। ਉਹ ਪਰਿਵਾਰ ਸਮੇਤ ਇੰਗਲੈਂਡ ਜਾ ਰਹੇ ਹਨ। ਕਰੀਬ ਅੱਠ ਸਾਲ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਵਜੋਂ ਉਨ੍ਹਾਂ ਸੇਵਾ ਨਿਭਾਈ। ਉਨ੍ਹਾਂ ਦੀ ਸੇਵਾ-ਮੁਕਤੀ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਵਾਲੇ ਤੇ ਗਿਆਨੀ ਸਤਨਾਮ ਸਿੰਘ ਜੋਗੇਵਾਲ ਟਕਸਾਲ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਅਤੇ ਭਾਈ ਪ੍ਰਭਜੀਤ ਸਿੰਘ ਘੋਲੀਆ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ, ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤਜਿੰਦਰ ਸਿੰਘ ਰਾਮਪੁਰ, ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ ਸਮੇਤ ਇਲਾਕੇ ਦੀਆਂ ਸਮੂਹ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸਖਸ਼ੀਅਤਾਂ ਨੇ ਵੀ ਸ਼ਿਰਕਤ ਕੀਤੀ।

ਕਥਾ ਕਰਦੇ ਹੋਏ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਸਤਨਾਮ ਸਿੰਘ ਅਤੇ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਵਾਲੇ। 

ਇਸ ਮੌਕੇ ਅਕਾਲੀ ਆਗੂ ਤਜਿੰਦਰ ਸਿੰਘ ਰਾਮਪੁਰ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਆਗੂ ਪਰਮਜੀਤ ਸਿੰਘ ਖਾਲਸਾ, ਰਾਮਗੜ੍ਹੀਆ ਐਜੁਕੇਸ਼ਨ ਸੁਸਾਇਟੀ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ, ਸਮਾਜ ਸੇਵੀ ਦਵਿੰਦਰ ਸਿੰਘ ਆਹਲੂਵਾਲੀਆ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਰਵਿੰਦਰ ਸਿੰਘ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਨਾ ਕੇਵਲ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਈ, ਸਗੋਂ ਗੁਰਦੁਆਰਾ ਸਾਹਿਬ ਦੇ ਸਾਰੇ ਪ੍ਰਬੰਧਾਂ ਨੂੰ ਵੀ ਬਾਖੂਬੀ ਨਿਭਾਇਆ। ਉਨ੍ਹਾਂ ਆਪਣੇ ਸਮੇਂ ਦੌਰਾਨ ਸ਼ਹਿਰ ਦੀਆਂ ਸੰਗਤਾਂ ਨੂੰ ਪ੍ਰੇਰਿਤ ਕਰਕੇ ਗੁਰੂ ਘਰ ਨਾਲ ਜੋੜਿਆ।

ਸੰਬੋਧਨ ਕਰਦੇ ਹੋਏ ਤਜਿੰਦਰ ਸਿੰਘ ਰਾਮਪੁਰ, ਪਰਮਜੀਤ ਸਿੰਘ ਖਾਲਸਾ, ਤਰਲੋਕ ਸਿੰਘ ਰੂਪਰਾ, ਦਵਿੰਦਰ ਸਿੰਘ ਆਹਲੂਵਾਲੀਆ ਅਤੇ ਡਾ. ਅਰਵਿੰਦਰ ਸਿੰਘ।

ਬੁਲਾਰਿਆਂ ਨੇ ਕਿਹਾ ਕਿ ਲੰਬਾ ਸਮਾਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਉਣ ਕਾਰਨ ਭਾਈ ਘੋਲੀਆ ਦਾ ਨਾ ਸਿਰਫ ਗੁਰੂ ਘਰ ਆਉਂਦੀਆਂ ਸੰਗਤਾਂ ਨਾਲ ਬਲਕਿ ਪੂਰੇ ਸ਼ਹਿਰ ਵਾਸੀਆਂ ਨਾਲ ਦਿਲੋਂ ਪਿਆਰ ਸੀ। ਇਸ ਮੌਕੇ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਸਮਾਗਮ ‘ਚ ਪਹੁੰਚੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨੂੰ ਬਹੁਤ ਮਾਣ-ਸਤਿਕਾਰ ਦਿੱਤਾ, ਜਿਸ ਨੂੰ ਉਹ ਆਪਣੀ ਪੂਰੀ ਜਿੰਦਗੀ ਨਹੀਂ ਭੁੱਲ ਸਕਦੇ। ਉਨ੍ਹਾਂ ਭਾਵੁਕ ਹੁੰਦਿਆਂ ਸ਼ਹਿਰ ਦੇ ਕੁਝ ਪਤਵੰਤੇ ਸੱਜਣਾਂ ਨਾਲ ਨਿਭਾਏ ਪਲਾਂ ਨੂੰ ਵੀ ਯਾਦ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਦੀ ਚੇਨ, ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਭਾਈ ਪ੍ਰਭਜੀਤ ਸਿੰਘ ਘੋਲੀਆ ਨੂੰ ਸੇਵਾ-ਮੁਕਤੀ ਦਿੱਤੀ ਗਈ।

ਸਮਾਗਮ ਦੌਰਾਨ ਹਾਜ਼ਰ ਵੱਡੀ ਗਿਣਤੀ 'ਚ ਸੰਗਤ।

ਇਸ ਮੌਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਗੁਲਜ਼ਾਰ ਸਿੰਘ ਥਿੰਦ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਸਾਬਕਾ ਵਾਈਸ ਪ੍ਰਧਾਨ ਪਰਮਜੀਤ ਕੌਰ ਬਜਾਜ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਸੀਨੀਅਰ ‘ਆਪ’ ਆਗੂ ਬੂਟਾ ਸਿੰਘ ਕਲਸੀ, ਸਾਬਕਾ ਐੱਮਸੀ ਜਤਿੰਦਰਪਾਲ ਬੱਕਾ, ਜਸਪਾਲ ਸਿੰਘ ਮਿਗਲਾਨੀ, ਕੁਲਦੀਪ ਸਿੰਘ ਦੀਦ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਰਾਮਪੁਰ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਜਗਤਾਰ ਸਿੰਘ ਖਾਲਸਾ, ਪਰਮਵੀਰ ਪੰਮਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਾਈਸ ਪ੍ਰਧਾਨ ਸੁਖਜੀਤ ਸਿੰਘ ਝੀਤਾ, ਜਨਰਲ ਸਕੱਤਰ ਮਾਸਟਰ ਚਰਨਜੀਤ ਸਿੰਘ, ਲਖਵਿੰਦਰ ਸਿੰਘ ਸੋਖੀ, ਜਸਵਿੰਦਰ ਸਿੰਘ ਪੋਪਲੀ, ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ, ਹਰਬੰਸ ਸਿੰਘ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਆਗੂ ਗੁਰਮੁੱਖ ਸਿੰਘ ਬਾਟੂ, ਪਰਮਜੀਤ ਸਿੰਘ ਝੀਤਾ, ਸ਼ੈਂਟੀ ਚਾਵਲਾ, ਜੋਗਾ ਸਿੰਘ ਬਾਂਸਲ, ਅਵਤਾਰ ਸਿੰਘ ਰੂਪਰਾ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt