AD

Type Here to Get Search Results !

ਸ਼ਾਹਕੋਟ ਵਿਖੇ ਚਾਰ ਦਿਨਾ ‘ਹਰਿ ਜੱਸ ਗੁਰਮਤਿ ਸਮਾਗਮ’ ਕੱਲ੍ਹ ਤੋਂ

 

ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਹਕੋਟ ਦੇ ਮੈਂਬਰ।

ਸ਼ਾਹਕੋਟ, (ਪ੍ਰਿਤਪਾਲ ਸਿੰਘ) : ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਹਕੋਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਾਰ ਦਿਨਾ ਹਰਿ ਜੱਸ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜੋ 5 ਤੋਂ 8 ਮਈ ਤਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਸ਼ਾਹਕੋਟ ਵਿਖੇ ਹੋਵੇਗਾ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ, ਪਰਮਜੀਤ ਸਿੰਘ ਖਾਲਸਾ ਤੇ ਗੁਰਮੁੱਖ ਸਿੰਘ ਬਾਟੂ ਨੇ ਦੱਸਿਆ ਕਿ ਸਮਾਗਮ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ, ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਆਰਸੀਐੱਫ ਕਪੂਰਥਲਾ ਵਾਲੇ, ਡਾ. ਸੁਖਪ੍ਰੀਤ ਸਿੰਘ ਉਦੋਕੇ, ਭਾਈ ਸੁਖਦੇਵ ਸਿੰਘ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਭਾਈ ਸੰਤੋਖ ਸਿੰਘ ਸੁਲਤਾਨਪੁਰ ਲੋਧੀ ਵਾਲੇ, ਭਾਈ ਗੁਰਸੇਵਕ ਸਿੰਘ ਸੁਲਤਾਨਪੁਰ ਲੋਧੀ, ਭਾਈ ਸੰਤੋਖ ਸਿੰਘ ਨਕੋਦਰ ਵਾਲੇ, ਭਾਈ ਜਸਪਾਲ ਸਿੰਘ ਸ਼ਾਹਕੋਟ, ਭਾਈ ਪ੍ਰਭਜੀਤ ਸਿੰਘ ਘੋਲੀਆ ਹੈੱਡ ਗ੍ਰੰਥੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਸ਼ਾਹਕੋਟ ਵੱਲੋਂ ਰੋਜ਼ਾਨਾ 7 ਤੋਂ 10 ਵਜੇ ਤੱਕ ਸੰਗਤਾਂ ਨੂੰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਕੰਵਲਜੀਤ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ, ਅਕੱਤਰ ਸਿੰਘ, ਨਵਿੰਦਰ ਸਿੰਘ ਫੌਜੀ, ਤੇਜਮੋਹਣ ਸਿੰਘ, ਭਾਈ ਹਰਵਿੰਦਰ ਸਿੰਘ, ਮਾਸਟਰ ਬਲਜੀਤ ਸਿੰਘ, ਕੁਲਵਿੰਦਰ ਸਿੰਘ, ਬੰਟੀ ਵਾਲੀਆ, ਸੋਹਣ ਸਿੰਘ ਖਾਲਸਾ, ਸੁਖਦੇਵ ਸਿੰਘ ਸੈਦਪੁਰ, ਮਾਸਟਰ ਹਰਭਜਨ ਸਿੰਘ, ਰਜਿੰਦਰ ਸਿੰਘ ਰਾਜੂ, ਅੰਮ੍ਰਿਤਪਾਲ ਸਿੰਘ ਰੂਪਰਾ, ਧਰਮਿੰਦਰ ਸਿੰਘ ਰੂਪਰਾ, ਗੁਰਦੇਵ ਸਿੰਘ, ਮਨਮੀਤ ਸਿੰਘ ਆਦਿ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt